Mon, 12 Oct 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਗੁਰੂ ਨਾਨਕ ਪੁਰਾ, ਚੁਗਿੱਟੀ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ, ਅਨੁਰਾਧਾ ਬੰਗਾ ਨੇ ਮਹਿਲਾ ਕਾਂਗਰਸ ਦੀਆਂ ਨਵੀਆਂ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ।

ਜਲੰਧਰ:ਅੱਜ ਮਿਤੀ 11ਅਕਟੂਬਰ (ਸੋਨੂੰ) : ਚੁਗਿੱਟੀ ਦੇ ਗੁਰੂ ਨਾਨਕ ਪੁਰਾ ਵਿਖੇ ਕਾਂਗਰਸ ਪਾਰਟੀ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ੍ਰੀ ਰਾਜਿੰਦਰ ਬੇਰੀ ਜੀ ਅਤੇ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਸ੍ਰੀ ਰਾਜਿੰਦਰ ਬੇਰੀ ਜੀ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਅਨੁਰਾਧਾ ਬੰਗਾ ਨੇ ਕਿਹਾ ਕਿ ਮਹਿਲਾ ਕਾਂਗਰਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਜਥੇਬੰਦ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉੱਚਿਤ ਮੰਚ ’ਤੇ ਉਠਾਉਣਾ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨਾਲ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨਵੀਆਂ ਅਹੁਦੇਦਾਰਾਂ ਨੂੰ ਲੋਕਾਂ ਨਾਲ ਮਿਲ ਕੇ ਕੰਮ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਸ੍ਰੀ ਰਾਜਿੰਦਰ ਬੇਰੀ ਜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਸਮੱਸਿਆਵਾਂ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਵਰਕਰ ਅਤੇ ਲੋਕਾਂ ਨਾਲ ਇਸ ਦਾ ਮਜ਼ਬੂਤ ਰਿਸ਼ਤਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿੱਚ ਜਾਣ, ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਲਈ ਸਾਰਿਆਂ ਨੂੰ ਮਿਲ ਕੇ ਮਿਹਨਤ ਕਰਨ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ।

ਇਸ ਮੀਟਿੰਗ ਵਿੱਚ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਅਨੁਰਾਧਾ ਬੰਗਾ ਵੱਲੋਂ ਲਕਸ਼ਮੀ ਹੈਰਿਸ, ਅਨੀਤਾ, ਅਨੀਤਾ ਅਰੋੜਾ, ਰਾਣੀ ਮਸੀਹ ਅਤੇ ਬਲਵਿੰਦਰ ਕੌਰ ਨੂੰ ਮਹਿਲਾ ਕਾਂਗਰਸ ਜਲੰਧਰ ਸੈਂਟਰਲ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ।

ਅਨੁਰਾਧਾ ਬੰਗਾ ਨੇ ਸਾਰੀਆਂ ਨਵੀਆਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣਾ ਯੋਗਦਾਨ ਪਾਉਣਗੀਆਂ।

ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਵਧਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।

Comments

No comments yet.



Latest News

Number of Visitors - 229323

Share this Post