Tue, 17 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸਾਬਕਾ ਡਿਪਟੀ ਸੀਐਮ ਨਾਲ ਮਕਸੂਦਾਂ ਤੋਂ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਦੀ ਮੁਲਾਕਾਤ। 2027 ਚੋਣਾਂ 'ਤੇ ਹੋਈ ਚਰਚਾ ।

*ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਪਹੁੰਚੇ ਬੇਗੋਵਾਲ, ਬੀਬੀ ਜਗੀਰ ਕੌਰ ਨੂੰ ਕਰਾਇਆ ਸ਼ਾਮਲ*

ਜਲੰਧਰ ਅੱਜ ਮਿਤੀ 16 ਨਵੰਬਰ (ਸੋਨੂੰ) ; *ਬੇਗੋਵਾਲ/ਕਰਤਾਰਪੁਰ:* ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀਐਮ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਬੇਗੋਵਾਲ ਪਹੁੰਚੇ। ਉੱਥੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਰਕਲ ਜਥੇਦਾਰ ਮਕਸੂਦਾਂ ਕਰਤਾਰ ਸਿੰਘ ਗਿੱਲ ਉਰਫ਼ ਬਿੱਲਾ ਠੇਕੇਦਾਰ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।

ਦੋਵਾਂ ਆਗੂਆਂ ਵਿਚਾਲੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਚਰਚਾ ਹੋਈ। ਕਰਤਾਰ ਸਿੰਘ ਗਿੱਲ ਨੇ ਕਿਹਾ ਕਿ 2027 'ਚ ਜਨਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਬੈਠੀ ਹੈ।

ਇਸ ਤੋਂ ਬਾਅਦ ਸਰਦਾਰ ਸੁਖਬੀਰ ਸਿੰਘ ਬਾਦਲ ਕਰਤਾਰਪੁਰ ਦੇ ਨਾਲ ਲੱਗਦੇ ਪਿੰਡ ਕਾਲਵਾ ਵਿਖੇ ਵੀ ਪਹੁੰਚੇ, ਜਿੱਥੇ ਹਲਕਾ ਕਰਤਾਰਪੁਰ ਦੇ ਇੰਚਾਰਜ ਨੌਜਵਾਨ ਆਗੂ ਤਰੁਣ ਰਾਏ ਵੱਲੋਂ ਇੱਕ ਵਿਸ਼ਾਲ ਇਕੱਠ ਦਾ ਆਯੋਜਨ ਕੀਤਾ ਗਿਆ ਸੀ।

ਬੇਗੋਵਾਲ ਵਿਖੇ ਤਸਵੀਰ ਕਰਵਾਉਂਦੇ ਸਮੇਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਵੀ ਨਜ਼ਰ ਆਏ।

Comments

No comments yet.



Latest News

Number of Visitors - 290080

Share this Post