ਸਤਪਾਲ ਗਿੱਲ ਸੱਚਖੰਡ ਡੇਰਾ ਬੱਲਾਂ ਵਿਖੇ ਨਤਮਸਤਕ - ਸੰਤ ਨਿਰੰਜਨ ਦਾਸ ਜੀ ਦਾ ਲਿਆ ਆਸ਼ੀਰਵਾਦ*
*ਜਲੰਧਰ ਅੱਜ ਮਿਤੀ 20 ਨਵੰਬਰ (ਸੋਨੂੰ):* ਆਮ ਆਦਮੀ ਪਾਰਟੀ ਦੇ 26 ਨਵੰਬਰ ਨੂੰ ਹੋਣ ਵਾਲੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਵਿਸ਼ਾਲ ਮਹਾਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਨ ਸਭਾ ਵੈਸਟ ਦੀ ਸੀਨੀਅਰ ਮਹਿਲਾ ਆਗੂ ਬਲਵੀਰ ਕੌਰ ਨੇ ਦੱਸਿਆ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਹੋਣ ਵਾਲੀ ਇਸ ਮਹਾਰੈਲੀ ਵਿੱਚ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ।
ਬਲਵੀਰ ਕੌਰ ਨੇ ਦੱਸਿਆ ਕਿ ਉਹ ਆਪਣੀ ਪੂਰੀ ਟੀਮ ਅਤੇ ਹਲਕਾ ਵਿਧਾਨ ਸਭਾ ਵੈਸਟ ਤੋਂ ਵੱਡੇ ਇਕੱਠ ਨਾਲ ਇਸ ਮਹਾਰੈਲੀ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ।
ਉਨ੍ਹਾਂ ਕਿਹਾ ਕਿ ਇਹ ਰੈਲੀ *"ਰੰਗਲਾ ਪੰਜਾਬ, ਖ਼ੁਸ਼ਹਾਲ ਪੰਜਾਬ"* ਦੇ ਨਾਅਰੇ ਹੇਠ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹੋਵੇਗੀ।


Comments
No comments yet.