*ਪੰਜਾਬ 'ਚ ਪ੍ਰਦੂਸ਼ਣ 'ਤੇ ਕਾਬੂ ਪਾਉਣਾ ਸਰਕਾਰ ਦੀ ਸਿੱਧੀ ਜ਼ਿੰਮੇਵਾਰੀ ਹੈ - ਡਾ. ਕਰਨ ਸੋਨੀ*
ਜਲੰਧਰ ਅੱਜ ਮਿਤੀ 21 ਨਵੰਬਰ (ਸੋਨੂੰ) ਸ਼ਹਿਰ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਇਹ ਨਗਰ ਕੀਰਤਨ ਮਹੱਲਾ ਗੋਬਿੰਦਗੜ੍ਹ ਸਾਹਿਬ ਤੋਂ ਆਰੰਭ ਹੋਇਆ ਅਤੇ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਤੋਂ ਹੁੰਦਾ ਹੋਇਆ ਪੂਰੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਸੰਪੂਰਨ ਹੋਇਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਵੱਲੋਂ ਗੁਰਦੁਆਰਾ ਦੀਵਾਨ ਅਸਥਾਨ ਦੇ ਨੇੜੇ ਵਿਸ਼ੇਸ਼ ਸਟੇਜ ਲਗਾਈ ਗਈ। ਜਿੱਥੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸੰਗਤਾਂ ਲਈ ਗੁਰੂ ਕਾ ਅਟੁੱਟ ਲੰਗਰ ਵੀ ਲਗਾਇਆ ਗਿਆ।
ਸਟੇਜ 'ਤੇ ਕਰਤਾਰ ਸਿੰਘ ਗਿੱਲ (ਬਿੱਲਾ ਠੇਕੇਦਾਰ), ਹਲਕਾ ਨੌਰਥ ਦੇ ਇੰਚਾਰਜ ਹਰਵਿੰਦਰ ਸਿੰਘ ਢੀਂਡਸਾ, ਗੁਰਸੇਵਕ ਸਿੰਘ ਹੀਰਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਹੋਏ।
ਇਸ ਤੋਂ ਇਲਾਵਾ ਮੇਅਰ ਵਨੀਤ ਧੀਰ, ਨਿਤਿਨ ਕੋਹਲੀ, ਚੰਦਨ ਗਰੇਵਾਲ, ਪ੍ਰਦੀਪ ਖੁੱਲਰ, ਸਰਬਜੀਤ ਮੱਕੜ ਅਤੇ ਜਲੰਧਰ ਸ਼ਹਿਰ ਦੀਆਂ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਅਤੇ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਾ ਕੇ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵਧਾਇਆ।


Comments
No comments yet.