*ਦੁਆਬਾ ਕਾਲਜ ਵਿਖੇ ਲੂਈਸ ਬਰੇਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਪ੍ਰੋਗਰਾਮ ਆਯੋਜਿਤ*
ਜਲੰਧਰ ਅੱਜ ਮਿਤੀ 23 ਨਵੰਬਰ (ਸੋਨੂੰ) : ਹਲਕਾ ਵਿਧਾਨ ਸਭਾ ਵੈਸਟ ਦੀਸੀਨੀਅਰ ਆਮ ਆਦਮੀ ਪਾਰਟੀ ਮਹਿਲਾ ਆਗੂ ਬਲਬੀਰ ਕੌਰ ਨੇ ਦੱਸਿਆ ਕਿ 26 ਤਰੀਕ, ਦਿਨ ਵੀਰਵਾਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਹੋ ਰਹੀ ਵਿਸ਼ਾਲ ਮਹਾਰੈਲੀ ਲਈ ਹਲਕਾ ਵੈਸਟ ਤੋਂ ਵੱਡਾ ਇਕੱਠ ਰਵਾਨਾ ਹੋ ਰਿਹਾ ਹੈ।
ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ 'ਖੁਸ਼ਹਾਲ ਪੰਜਾਬ, ਰੰਗਲਾ ਪੰਜਾਬ' ਦੇ ਵਿਜ਼ਨ 'ਤੇ ਵਿਚਾਰ-ਚਰਚਾ ਕੀਤੀ ਗਈ।
ਬਲਬੀਰ ਕੌਰ ਨੇ ਦੱਸਿਆ ਕਿ ਇਸ ਮਹਾਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ।
ਹਲਕਾ ਵੈਸਟ ਦੇ ਆਗੂਆਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਰੈਲੀ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਰੈਲੀ ਵਿੱਚ ਪਹੁੰਚਣ ਲਈ ਲੋਕਾਂ ਨੂੰ ਕਿੱਥੋਂ-ਕਿੱਥੋਂ ਬੱਸਾਂ 'ਚ ਬਿਠਾਉਣਾ ਹੈ ਅਤੇ ਉਨ੍ਹਾਂ ਦੇ ਜਲ-ਪਾਣੀ ਦੇ ਪ੍ਰਬੰਧ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।


Comments
No comments yet.