Tue, 24 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਅਕਾਲੀ ਦਲ ਬੀਜੇਪੀ ਵਿੱਚਕਾਰ ਹੋਏ ਗਠਬੰਧਨ ਦਾ ਜਥੇਦਾਰ ਕਰਤਾਰ ਸਿੰਘ ਗਿੱਲ ਬਿੱਲਾ ਨੇ ਕੀਤਾ ਸਵਾਗਤ  ।

*ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ 'ਤੇ ਸਰਕਲ ਜਥੇਦਾਰ ਨੇ ਦਿੱਤੀਆਂ ਵਧਾਈਆਂ*

ਜਲੰਧਰ ਅੱਜ ਮਿਤੀ 24 ਨਵੰਬਰ (ਸੋਨੂੰ) ; ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਜਥੇਦਾਰ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੂੰ ਗੱਠਜੋੜ ਹੋਣ 'ਤੇ ਵਧਾਈਆਂ ਦਿੱਤੀਆਂ ਗਈਆਂ।

ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਪੱਬਾਂ ਭਾਰ ਹੈ ਅਤੇ ਉਨ੍ਹਾਂ ਨੇ ਮਨ ਬਣਾ ਲਿਆ ਹੈ ਕਿ ਸਰਕਾਰ ਬਣਾਉਣੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗੱਠਜੋੜ ਦੀ ਹੀ ਬਣਾਉਣੀ ਹੈ।

ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਜਨਤਾ ਅਤੇ ਕਾਰੋਬਾਰੀ ਵਰਗ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਦੀ ਜਨਤਾ ਚਾਹੁੰਦੀ ਹੈ ਕਿ ਜਲਦ ਹੀ ਚੋਣਾਂ ਹੋਣ ਤਾਂ ਜੋ ਵੋਟਾਂ ਪਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਸਰਕਾਰ ਪੰਜਾਬ ਵਿੱਚ ਲਿਆਂਦੀ ਜਾ ਸਕੇ।

 

Comments

No comments yet.



Latest News

Number of Visitors - 305487

Share this Post