Wed, 25 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

*ਨਗਰ ਨਿਗਮ ਦੇ ਡਿਪਟੀ ਮੇਅਰ ਮਲਕੀਤ ਸਿੰਘ ਸਭਾਣਾ ਦਾ ਜਨਮ ਦਿਨ ਧੂਮ-ਧਾਮ ਨਾਲ ਮਨਾਇਆ*

ਜਲੰਧਰ ਅੱਜ ਮਿਤੀ 24 ਨਵੰਬਰ (ਸੋਨੂੰ) : ਨਗਰ ਨਿਗਮ ਦੇ ਡਿਪਟੀ ਮੇਅਰ ਮਲਕੀਤ ਸਿੰਘ ਸਭਾਣਾ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸਭਾਣੇ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ 'ਤੇ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਵਿਸ਼ੇਸ਼ ਤੌਰ 'ਤੇ ਹਲਕਾ ਕੈਂਟ ਦੇ ਉਮੀਦਵਾਰ ਦੀਪਕ ਬਾਲੀ, ਹਲਕਾ ਸੈਂਟਰਲ ਦੇ ਉਮੀਦਵਾਰ ਨਿਤਿਨ ਕੋਹਲੀ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਅਤੇ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਲੂਵਾਲੀਆ ਪਹੁੰਚੇ।

ਸੈਂਕੜੇ ਨੌਜਵਾਨਾਂ ਨੇ ਇਕੱਠੇ ਹੋ ਕੇ ਡਿਪਟੀ ਮੇਅਰ ਮਲਕੀਤ ਸਿੰਘ ਸਭਾਣਾ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਵੀ ਪਹੁੰਚ ਕੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।

ਇਸ ਖੁਸ਼ੀ ਦੇ ਮੌਕੇ 'ਤੇ ਮਲਕੀਤ ਸਿੰਘ ਸਭਾਣਾ ਦੇ ਵੱਡੇ ਭਰਾ ਗੁਰਦੀਪ ਸਿੰਘ ਸਭਾਣਾ ਨੂੰ ਵੀ ਸਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ।

Comments

No comments yet.



Latest News

Number of Visitors - 306926

Share this Post