26 ਨਵੰਬਰ, ਦਿਨ ਵੀਰਵਾਰ ਨੂੰ ਸੰਵਿਧਾਨ ਦਿਵਸ ਦੇ ਮੌਕੇ 'ਤੇ ਸਮਾਜ ਸੇਵਕ ਠੇਕੇਦਾਰ ਸਤਪਾਲ ਗਿੱਲ ਵੱਲੋਂ ਬਾਈਕ ਰੈਲੀ ਕੱਢੀ ਜਾ ਰਹੀ ਹੈ। ਇਹ ਰੈਲੀ ਹਲਕਾ ਵਿਧਾਨ ਸਭਾ ਵੈਸਟ ਦੇ ਸ਼੍ਰੀ ਗੁਰੂ ਰਵਿਦਾਸ ਚੌਂਕ ਤੋਂ ਨਿਕਲੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਪਾਲ ਗਿੱਲ ਠੇਕੇਦਾਰ ਨੇ ਦੱਸਿਆ ਕਿ ਇਹ ਰੈਲੀ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਸ਼੍ਰੀ ਗੁਰੂ ਰਵਿਦਾਸ ਚੌਂਕ ਤੋਂ ਸ਼ੁਰੂ ਹੋਵੇਗੀ ਅਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਪਹੁੰਚੇਗੀ। ਉੱਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ 'ਤੇ ਫੁੱਲ ਮਾਲਾ ਅਰਪਣ ਕੀਤੀ ਜਾਵੇਗੀ।
ਉਸ ਤੋਂ ਬਾਅਦ ਰੈਲੀ ਵਾਪਸ ਘੁੰਮ ਕੇ ਸ਼੍ਰੀ ਗੁਰੂ ਰਵਿਦਾਸ ਚੌਂਕ ਵਿਖੇ ਆ ਕੇ ਸਮਾਪਤ ਹੋਵੇਗੀ।


Comments
No comments yet.