*ਰਾਸ਼ਟਰੀ ਸੰਵਿਧਾਨ ਦਿਵਸ 'ਤੇ ਸਤਪਾਲ ਗਿੱਲ ਵੱਲੋਂ ਵਿਸ਼ਾਲ ਬਾਈਕ ਰੈਲੀ*
ਜਲੰਧਰ ਅੱਜ ਮਿਤੀ 27 ਨਵੰਬਰ (ਸੋਨੂੰ) ; ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪਿੰਡ ਲੰਬੀ ਵਿਖੇ ਜਲੰਧਰ ਸ਼ਹਿਰ ਹਲਕਾ ਉੱਤਰੀ ਤੋਂ ਸਰਕਲ ਜਥੇਦਾਰ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਅਤੇ ਯੂਰਪ ਤੋਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਇਕਬਾਲ ਸਿੰਘ ਭੱਟੀ ਨੇ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਗਠਜੋੜ ਹੋਣ 'ਤੇ ਵਧਾਈਆਂ ਦਿੱਤੀਆਂ। ਨਾਲ ਹੀ ਜਲੰਧਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਕਰਤਾਰ ਸਿੰਘ ਗਿੱਲ ਬਿੱਲਾ ਠੇਕੇਦਾਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਬਣਾਉਣ ਲਈ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਾਦਲ ਸਰਕਾਰ ਅਤੇ ਭਾਜਪਾ ਵੱਲੋਂ ਪੰਜਾਬ ਦੀ ਜਨਤਾ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਸਨ, ਲੋਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ। ਇਸ ਕਰਕੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਹੀ ਬਣਾਉਣੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਜਲੰਧਰ ਦੀ ਜਨਤਾ ਜਲੰਧਰ ਦੀਆਂ ਚਾਰੇ ਸੀਟਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਝੋਲੀ ਵਿੱਚ ਪਾਏਗੀ।


Comments
No comments yet.