Friday, 30 Jan 2026

ਮੋਟਰਸਾਈਕਲ ਸਵਾਰ ਨੌਜਵਾਨ ਲੜਕੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ

ਫਿਲੌਰ:ਸ਼ੁਕਰਵਾਰ ਨੂੰ ਫਿਲੌਰ ਤੋਂ ਤਲਵਣ ਰੋਡ ਤੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਲੜਕੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਥਾਣਾ ਮੁਖੀ ਫਿਲੌਰ ਨੀਰਜ ਕੁਮਾਰ ਤੇ ਏ.ਐਸ.ਆਈ. ਸੁਭਾਸ਼ ਚੰਦਰ ਨੇ ਪਹੁੰਚ ਕੇ ਮਿ੍ਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ। 16 ਸਾਲਾਂ ਮਿ੍ਤਕ ਲੜਕੀ ਦੀ ਪਹਿਚਾਣ ਮਨਦੀਪ ਕੌਰ ਪੁੱਤਰੀ ਮੇਜਰ ਸਿੰਘ ਵਾਸੀ ਪਿੰਡ ਮਾਉਸਾਹਿਬ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੁਧਿਆਣਾ ਵਿਖੇ ਕੰਮ ਕਾਰ ਕਰਦੀ ਸੀ,ਜੋ ਕਿ ਸ਼ੁਕਰਵਾਰ ਨੂੰ ਆਪਣੇ ਜਾਣਕਾਰ ਦੀਪਕ ਪੁੱਤਰ ਤੇਜੂ ਰਿਸ਼ੀ ਵਾਸੀ ਪਿੰਡ ਮਾਉਸਾਹਿਬ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਫਿਲੌਰ ਤੋਂ ਆਪਣੇ ਪਿੰਡ ਮਾਉਸਾਹਿਬ ਵੱਲ ਜਾ ਰਹੇ ਸਨ ਕਿ ਰਸਤੇ ਵਿੱਚ ਅੱਗੇ ਜਾ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾ ਗਿਆ,ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਪਿੱਛੇ ਬੈਠੀ ਲੜਕੀ ਟਰੱਕ ਦੀ ਲਪੇਟ ਵਿਚ ਆ ਗਈ।ਡਿਊਟੀ ਅਫਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਜਾਂਚ ਪੜਤਾਲ ਕਰਕੇ ਬਣਦੀ ਯੋਗ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ। 
ਫਿਲੌਰ ਤੋਂ ਰਾਜ ਕੁਮਾਰ ਨੰਗਲ ਦੀ ਰਿਪੋਰਟ।


83

Share News

Login first to enter comments.

Latest News

Number of Visitors - 133803