Friday, 30 Jan 2026

ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ਤੇ ਡੂੰਘੇ ਦੁਖ ਦਾ ਇਜਹਾਰ।

ਸੁਖਮਿੰਦਰ ਸਿੰਘ ਰਾਜਪਾਲ ਵੱਲੋਂ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ਤੇ ਡੂੰਘੇ ਦੁਖ ਦਾ ਇਜਹਾਰ।

ਜਲੰਧਰ 5 ਫਰਵਰੀ— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ੍ਰੀ ਗੁਰੂ ਸਿੰਘ ਸਭਾ basti ਦਾਨਿਸ਼ਮੰਦਾਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਸਰਦਾਰਨੀ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਉਪਰ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। 

 ਉਹਨਾਂ ਆਖਿਆ ਕਿ ਮਾਂ ਦਾ ਸਰੀਰਕ ਵਿਛੋੜਾ ਮੁਨੱਖ ਦੇ ਜੀਵਨ ਦਾ ਸਭ ਤੋਂ ਵੱਡਾ ਔਖਾ ਸਮਾ ਹੁੰਦਾ ਹੈ, ਜਿਸ ਵਿੱਚੋਂ ਅਕਾਲ ਪੁਰਖ ਵਾਹਿਗੁਰੂ ਦੇ ਓਟ-ਆਸਰੇ ਅਤੇ ਸੰਗੀ ਸਨੇਹੀਆਂ ਦੇ ਸਾਥ ਨਾਲ ਹੀ ਲੰਘਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮਾਂ ਦਾ ਵਿਛੋੜਾ ਮਨੁੱਖ ਨੂੰ ਸਾਰੀ ਉਮਰ ਨਹੀ ਭੁੱਲਦਾ ਪਰ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਹੀ ਮੰਨਣਾ ਪੈਂਦਾ ਹੈ। ਉਹਨਾਂ ਕਿਹਾ ਕਿ ਗਿਆਨੀ ਪਿੰਦਰਪਾਲ ਸਿੰਘ ਦੀ ਕੌਮ ਪ੍ਰਤੀ ਮਹਾਨ ਸੇਵਾ ਅਤੇ ਵਿਦਵਤਾ ਪਿੱਛੇ ਉਹਨਾਂ ਦੇ ਮਾਤਾ ਬਲਬੀਰ ਕੌਰ ਦੀ ਮਹਾਨ ਘਾਲਣਾ ਰਹੀ ਹੈ, ਜਿਹਨਾਂ ਨੇ ਬਚਪਨ ਤੋਂ ਹੀ ਉਹਨਾਂ ਨੂੰ ਤੀਖਣ ਬੁੱਧੀ ਅਤੇ ਧਾਰਮਿਕ ਸਿੱਖਿਆ ਦੇ ਕੇ ਗੁਣੀ ਬਣਾਇਆ। ਰਾਜਪਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁਖ ਦੀ ਘੜੀ ਵਿੱਚ ਗਿਆਨੀ ਪਿੰਦਰਪਾਲ ਸਿੰਘ ਹੁਰਾਂ ਦੇ ਪਰਿਵਾਰ ਨਾਲ ਖੜਾ ਹੈ ਅਤੇ ਊੁਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਸਤਿਗੁਰੂ ਮਾਤਾ ਬਲਬੀਰ ਕੌਰ ਨੂੰ ਆਵਾ ਗਵਣ ਤੋਂ ਮੁਕਤ ਕਰਕੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ।


43

Share News

Login first to enter comments.

Latest News

Number of Visitors - 133802